DAINIKMAIL POLITICAL ALERT ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਅਸਰ ਹਿਮਾਚਲ ਅਤੇ ਗੁਜਰਾਤ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ – ਦੀਪਕ ਬਾਲੀ
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਿਛਲੇ 7 ਮਹੀਨਿਆਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਅਸਰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਦੇਖਣ ਨੂੰ ਮਿਲੇਗਾ, ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿਮਾਚਲ ਪ੍ਰਦੇਸ਼ ਅਤੇ ਮੀਡੀਆ ਪ੍ਰਭਾਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਵਿਚ ਮਾਨ ਸਰਕਾਰ ਵੱਲੋਂ ਆਉਂਦੇ ਹੀ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਹੋ ਚੁੱਕੀ ਹੈ, ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿਲ ਜ਼ੀਰੋ ਆਉਂਣ ਲੱਗ ਪਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਸੀ ਕਰੱਪਸ਼ਨ ਦਾ ਉਹ ਬਿਲਕੁਲ ਖਤਮ ਹੋ ਚੁੱਕਾ ਹੈ, ਤੇ ਲੋਕ ਬੜੇ ਖੁਸ਼ ਹਨ ਤੇ ਨਾਲ ਹੀ ਜਿਹੜੇ ਕੱਚੇ ਮੁਲਾਜ਼ਮਾਂ ਸੀ ਉਹਨਾਂ ਨੂੰ ਪੱਕੇ ਕਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ। ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਇਆ ਗਈਆਂ ਜਿਸ ਵਿਚ ਸਵਾ 3 ਲੱਖ ਤੋਂ ਵੱਧ ਬੱਚਿਆਂ ਨੇ ਭਾਗ ਲਿਆ ਜੋ ਕਿ ਆਪਣੇ ਆਪ ਇਤਿਹਾਸਿਕ ਗੱਲ ਹੈ ਇਹਨਾਂ ਸਾਰੇ ਕੰਮਾਂ ਦਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਗਹਿਰਾ ਪ੍ਰਭਾਵ ਪਾਇਆ ਜਾ ਰਿਹਾ ਹੈ ਜਿਸ ਨੂੰ ਵੇਖਦੇ ਹੋਏ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਹੁਮਤ ਸਰਕਾਰ ਬਣਾਵੇਗੀ।